ਮੋਗਾ ਕਾਂਗਰਸ ਦੇ ਆਗੂਆਂ ‘ਚ ਹੰਗਾਮਾ ਹੋ ਜਾਣ ਕਾਰਨ ਮੀਟਿੰਗ ਰੱਦ ਕਰਨੀ ਪਈ। ਮੀਟਿੰਗ ਵਿਚ ਜ਼ਿਲਾ ਪ੍ਰਧਾਨ ਨਾਲ ਕਾਂਗਰਸੀ ਵਰਕਰਾਂ ਨੇ ਹੰਗਾਮਾ ਕੀਤਾ।

0
655

ਮੋਗਾ 9 ਦਿਸ੍ਬਰ ਨਿਹਾਲ ਸਿੰਘ ਵਾਲਾ (ਗੁਰਦੇਵ ਭਾਮ )ਨਿਹਾਲ ਸਿੰਘ ਵਾਲਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਬਠਿੰਡਾ ਰੈਲੀ ਦੀਆਂ ਤਿਆਰੀਆਂ ਲਈ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਮੀਟਿੰਗ ਦੌਰਾਨ ਅਲਾਈਡ ਵਰਕਰਜ਼ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਅਤੇ ਕਾਂਗਰਸ ਦੇ ਆਗੂਆਂ ‘ਚ ਹੰਗਾਮਾ ਹੋ ਜਾਣ ਕਾਰਨ ਮੀਟਿੰਗ ਰੱਦ ਕਰਨੀ ਪਈ। ਮੀਟਿੰਗ ਵਿਚ ਜ਼ਿਲਾ ਪ੍ਰਧਾਨ ਨਾਲ ਕਾਂਗਰਸੀ ਵਰਕਰਾਂ ਨੇ ਹੰਗਾਮਾ ਕੀਤਾ। ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਆਗੂ ਅਤੇ ਜਾਟ ਮਹਾ ਸਭਾ ਦੇ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਦਾ ਧੜਾ ਵੀ ਸ਼ਾਮਲ ਨਹੀਂ ਹੋਇਆ। ਜਦੋਂ ਪੱਤਰਕਾਰਾਂ ਨੇ ਕਾਂਗਰਸੀਆਂ ਦੀ ਆਪਸੀ ਤੂੰ- ਤੂੰ, ਮੈਂ-ਮੈਂ ਦੀ ਕਵਰੇਜ ਕਰਨੀ ਸ਼ੁਰੂ ਕਰ ਦਿੱਤੀ ਤਾਂ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਬਰਾੜ ਵੱਲੋਂ ਇਨ੍ਹਾਂ ਨੂੰ ਰੋਕਿਆ ਗਿਆ ਅਤੇ ਦੁਰ-ਵਿਹਾਰ ਕੀਤਾ ਗਿਆ। ਜ਼ਿਲਾ ਪ੍ਰਧਾਨ ਦੇ ਇਸ ਵਤੀਰੇ ਕਰ ਕੇ ਪੱਤਰਕਾਰਾਂ ਵਿਚ ਰੋਸ ਦੀ ਲਹਿਰ ਫ਼ੈਲ ਗਈ। ਸਮੂਹ ਪੱਤਰਕਾਰਾਂ ਨੇ ਦਰਸ਼ਨ ਸਿੰਘ ਬਰਾੜ ਵੱਲੋਂ ਕੀਤੀ ਗਈ ਬਦਸਲੂਕੀ ਦੀ ਨਿਖੇਧੀ ਕੀਤੀ ਅਤੇ ਪੱਤਰਕਾਰ ਯੂਨੀਅਨ ਦੇ ਜ਼ਿਲਾ ਆਗੂ ਜਗਸੀਰ ਸ਼ਰਮਾ ਅਤੇ ਸਮੂਹ ਪੱਤਰਕਾਰਾਂ ਨੇ ਪ੍ਰੈੱਸ ਦੀ ਆਜ਼ਾਦੀ ਦੀ ਮੰਗ ਕਰਦਿਆਂ ਕਿਹਾ ਕਿ ਜਲਦੀ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਸਮੇਂ ਜੁਗਿੰਦਰ ਸਿੰਘ ਮੋਗਾ, ਕੁਲਦੀਪ ਘੋਲੀਆ, ਮਨਪ੍ਰੀਤ ਸਿੰਘ ਮੱਲੇਆਣਾ, ਪੱਪੂ ਗਰਗ, ਜਗਸੀਰ ਸ਼ਰਮਾ, ਰਣਜੀਤ ਬਾਵਾ, ਰਾਜਿੰਦਰ ਖੋਟੇ, ਗੁਰਮੀਤ ਮਾਣੂੰਕੇ, ਪਲਵਿੰਦਰ ਟਿਵਾਣਾ, ਰਾਜਵਿੰਦਰ ਰੌਂਤਾ, ਸ਼ਮੀ ਗੁਪਤਾ, ਮਨਜੀਤ ਸਿੰਘ ਬਿਲਾਸਪੁਰ ਆਦਿ ਹਾਜ਼ਰ ਸਨ।
ਦੂਜੇ ਪਾਸੇ ਜਦੋਂ ਜਾਟ ਮਹਾ ਸਭਾ ਦੇ ਜ਼ਿਲਾ ਪ੍ਰਧਾਨ ਦੇ ਪੀ. ਏ. ਜਗਦੇਵ ਸਿੰਘ ਮਾਣੂੰਕੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਹੀ ਨਹੀਂ ਮਿਲਿਆ, ਜਿਸ ਕਰ ਕੇ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਜ਼ਿਲਾ ਕਾਂਗਰਸ ਪ੍ਰਧਾਨ ਪਾਰਟੀ ਨੂੰ ਖੋਰਾ ਲਾ ਰਿਹਾ ਹੈ।