ਲੁਧਿਆਣਾ ਵਿੱਚ ਗਾਂਧੀ ਜੈਯੰਤੀ ਮੌਕੇ ਥਾਂ-ਥਾਂ ਸ਼ਾਂਤੀ ਮਾਰਚਾਂ ਦਾ ਆਯੋਜਨ –

0
2443

ਮਹਾਤਮਾ ਗਾਂਧੀ ਦਾ ਅਹਿੰਸਾ, ਸੱਚਾਈ ਤੇ ਸ਼ਾਂਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਲੋੜ-ਡਿਪਟੀ ਕਮਿਸ਼ਨਰ
-ਪਲਾਸਟਿਕ ਮੁਕਤ ਸਮਾਜ ਸਿਰਜਣ ਦਾ ਸੱਦਾ
ਲੁਧਿਆਣਾ, 2 ਅਕਤੂਬਰ (000)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਅੱਜ ਜ਼ਿਲ•ਾ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ‘ਤੇ ਸ਼ਾਂਤੀ ਮਾਰਚਾਂ ਦਾ ਆਯੋਜਨ ਕੀਤਾ ਗਿਆ, ਜਿਨ•ਾਂ ਵਿੱਚ ਹਜ਼ਾਰਾਂ ਲੋਕਾਂ ਨੇ ਵੱਧ ਚੜ• ਕੇ ਹਿੱਸਾ ਲਿਆ।

ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ ਸ਼ਾਂਤੀ ਮਾਰਚ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਰਵਾਈ। ਇਸ ਮੌਕੇ ਉਨ•ਾਂ ਨਾਲ ਸ੍ਰ. ਅਮਰਜੀਤ ਸਿੰਘ ਬੈਂਸ ਐੱਸ. ਡੀ. ਐੱਮ., ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ•ਾ ਸਿੱਖਿਆ ਅਫ਼ਸਰ ਸ੍ਰੀਮਤੀ ਸਵਰਨਜੀਤ ਕੌਰ, ਜ਼ਿਲ•ਾ ਖੇਡ ਅਫ਼ਸਰ ਸ੍ਰ. ਰਵਿੰਦਰ ਸਿੰਘ, ਸ੍ਰੀ ਨੀਰਜ ਜੈਨ ਜ਼ੋਨਲ ਕਮਿਸ਼ਨਰ, ਸਿਹਤ ਅਫ਼ਸਰ ਸ੍ਰੀ ਵਿਪੁਲ ਮਲਹੋਤਰਾ, ਸ੍ਰ. ਬੰਟੂ ਸਿੰਘ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਵਿਦਿਆਰਥੀ ਹਾਜ਼ਰ ਸਨ।
ਸ਼ਾਂਤੀ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਸੰਖੇਪ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਸਾਨੂੰ ਅਹਿੰਸਾ ਅਤੇ ਸੱਚਾਈ ਦੇ ਰਸਤੇ ‘ਤੇ ਚੱਲਦਿਆਂ ਸ਼ਾਂਤੀ ਅਤੇ ਸਦਭਾਵਨਾ ਲਈ ਨਿਰਸਵਾਰਥ ਕੰਮ ਕਰਨ ਬਾਰੇ ਕਿਹਾ ਹੈ। ਅੱਜ ਲੋੜ ਹੈ ਕਿ ਉਨ•ਾਂ ਦੇ ਇਸ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਉਨ•ਾਂ ਸ਼ਹਿਰ ਵਾਸੀਆਂ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ•ਾਂ ਦੇਸ਼ ਦੇ ਕੱਦਵਾਰ ਨੇਤਾ ਰਹੇ ਸ੍ਰੀ ਲਾਲ ਬਹਾਦਰ ਸ਼ਾਸ਼ਤਰੀ ਨੂੰ ਵੀ ਉਨ•ਾਂ ਦੇ ਜਨਮ ਦਿਵਸ ਮੌਕੇ ਯਾਦ ਕੀਤਾ।
ਸ੍ਰੀ ਅਗਰਵਾਲ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੀ ਹਰ ਤਰ•ਾਂ ਦੀ ਵਰਤੋਂ ਤੋਂ ਗੁਰੇਜ਼ ਕਰਨ, ਕਿਉਂਕਿ ਇਸ ਨਾਲ ਜਿੱਥੇ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ, ਉਥੇ ਹੀ ਇਸ ਨਾਲ ਸੀਵਰੇਜ਼ ਜਾਮ ਹੋਣ ਦੀ ਸਮੱਸਿਆ ਵੀ ਪੇਸ਼ ਆਉਂਦੀ ਹੈ। ਉਨ•ਾਂ ਕਿਹਾ ਕਿ ਸਮਾਜ ਨੂੰ ਪਲਾਸਟਿਕ ਦੀ ਵਰਤੋਂ ਤੋਂ ਮੁਕਤ ਕਰਨ ਲਈ ਇਕੱਲਾ ਪ੍ਰਸਾਸ਼ਨ ਹੀ ਸਫ਼ਲ ਹੋ ਸਕਦਾ ਸਗੋਂ ਇਸ ਲਈ ਹਰੇਕ ਵਰਗ ਦੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਇਹ ਸ਼ਾਂਤੀ ਮਾਰਚ ਸਟੇਡੀਅਮ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ, ਕਾਲਜ ਰੋਡ, ਨਹਿਰੂ ਰੋਜ਼ ਗਾਰਡਨ ਵਿਖੇ ਸਮਾਪਤ ਹੋਇਆ। ਲੁਧਿਆਣਾ ਤੋਂ ਇਲਾਵਾ ਜ਼ਿਲ•ੇ ਦੇ ਹੋਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀ ਅਜਿਹੇ ਸ਼ਾਂਤੀ ਮਾਰਚ ਆਯੋਜਿਤ ਕੀਤੇ ਗਏ।