ਬਾਬਾ ਵਿਸ਼ਵਕਰਮਾ ਜੀ ਦੇ ਨਾਮ ‘ਤੇ ਲੁਧਿਆਣਾ ਵਿੱਚ ਸਥਾਪਤ ਕੀਤਾ ਜਾਵੇਗਾ ਹੁਨਰ ਵਿਕਾਸ ਕੇਂਦਰ-ਭਾਰਤ ਭੂਸ਼ਣ ਆਸ਼ੂ –

0
962

ਕਿਹਾ! ਬਾਬਾ ਵਿਸ਼ਵਕਰਮਾ ਜੀ ਸ੍ਰਿਸ਼ਟੀ ਦੇ ਸ੍ਰੇਸ਼ਟ ਨਿਰਮਾਤਾ
-ਸਮਾਜ ਦੇ ਹਰੇਕ ਵਰਗ ਨੂੰ ਬਾਬਾ ਵਿਸ਼ਵਕਰਮਾ ਦੀ ਸੋਚ ‘ਤੇ ਚੱਲਣ ਦਾ ਸੱਦਾ
-ਲੁਧਿਆਣਾ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦਾ ਆਯੋਜਨ
ਲੁਧਿਆਣਾ, 28 ਅਕਤੂਬਰ (000)-ਬਾਬਾ ਵਿਸ਼ਵਕਰਮਾ ਜੀ ਨੂੰ ਭਾਵਭਿੰਨਾ ਸਤਿਕਾਰ ਭੇਟ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਜਲਦ ਹੀ ਬਾਬਾ ਵਿਸ਼ਵਕਰਮਾ ਜੀ ਦੇ ਨਾਮ ‘ਤੇ ਉੱਚ ਮਿਆਰੀ ਹੁਨਰ ਵਿਕਾਸ ਕੇਂਦਰ ਖੋਲਿ•ਆ ਜਾਵੇਗਾ। ਇਸ ਕੇਂਦਰ ‘ਤੇ ਕਰੀਬ 3.5 ਕਰੋੜ ਰੁਪਏ ਦੀ ਲਾਗਤ ਆਵੇਗੀ। ਉਹ ਅੱਜ ਸਥਾਨਕ ਵਿਸ਼ਵਕਰਮਾ ਚੌਕ ਸਥਿਤ ਪ੍ਰਾਚੀਨ ਬਾਬਾ ਵਿਸ਼ਵਕਰਮਾ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਰਾਜ ਪੱਧਰੀ ਵਿਸ਼ਵਕਰਮਾ ਦਿਵਸ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਆਸ਼ੂ ਨੇ ਕਿਹਾ ਕਿ ਇਹ ਕੇਂਦਰ ਹਲਕਾ ਗਿੱਲ ਦੇ ਦੁੱਗਰੀ ਕਲੱਸਟਰ ਵਿੱਚ ਸਥਾਪਤ ਕੀਤਾ ਜਾਵੇਗਾ, ਜਿਸ ਦੇ ਸ਼ੁਰੂ ਹੋਣ ਨਾਲ ਜਿੱਥੇ ਨੌਜਵਾਨਾਂ ਨੂੰ ਕਿੱਤਾਮੁੱਖੀ ਸਿੱਖਿਆ ਦਾ ਨਵਾਂ ਰਾਹ ਮਿਲੇਗਾ ਉਥੇ ਹੀ ਸਨਅਤੀ ਸ਼ਹਿਰ ਲੁਧਿਆਣਾ ਦੀਆਂ ਕਿਰਤੀ ਲੋੜਾਂ ਵੀ ਪੂਰੀਆਂ ਹੋਣਗੀਆਂ। ਉਨ•ਾਂ ਭਰੋਸਾ ਦਿੱਤਾ ਕਿ ਇਸ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਇਸ ਦਿਸ਼ਾ ਵਿੱਚ ਫੰਡਾਂ ਦੀ ਕਮੀ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਇਸ ਮੌਕੇ ਪ੍ਰਾਚੀਨ ਵਿਸ਼ਵਰਮਾ ਭਵਨ ਦੇ ਨਿਰਮਾਣ ਲਈ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਵੀ ਦੇਣ ਦਾ ਐਲਾਨ ਕੀਤਾ।
ਉਨ•ਾਂ ਕਿਹਾ ਕਿ ‘ਕਿਰਤ ਦੇ ਦੇਵਤਾ’ ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸ੍ਰਿਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ•ਾਂ ਨੂੰ ਸਨਅਤਾਂ ਵਿੱਚ ਕਿਰਤੀਆਂ ਵੱਲੋਂ ਵਰਤੀ ਜਾਂਦੀ ਮਸ਼ੀਨਰੀ ਅਤੇ ਸੰਦਾਂ ਦਾ ਮਾਲਿਕ ਮੰਨਿਆ ਜਾਂਦਾ ਹੈ। ਕਿਸੇ ਵੀ ਸੂਬੇ ਜਾਂ ਖਿੱਤੇ ਦਾ ਸਨਅਤੀ ਵਿਕਾਸ ਤਾਂ ਹੀ ਸੰਭਵ ਹੈ, ਜੇਕਰ ਉਥੇ ਸਨਅਤਾਂ ਨੂੰ ਵਿਕਸਤ ਕਰਨ ਲਈ ਬਾਬਾ ਵਿਸ਼ਵਕਰਮਾ ਦੀ ਜੀ ਸੋਚ ਨੂੰ ਲਾਗੂ ਕੀਤਾ ਜਾਵੇ ਅਤੇ ਸਨਅਤਾਂ ਵਿੱਚ ਕੰਮ ਕਰਦੇ ਕਾਮਿਆਂ ਨੂੰ ਬਣਦਾ ਸਤਿਕਾਰ ਅਤੇ ਮਿਹਨਤ ਦਾ ਮੁੱਲ ਮਿਲੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਨਅਤਾਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ, ਉਥੇ ਹੀ ਮਜਦੂਰ ਅਤੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਬਾ ਜੀ ਦੀ ਸੋਚ ਨੂੰ ਅਪਣਾਉਂਦਿਆਂ ਸੂਬੇ ਵਿੱਚ ਹੁਨਰ ਵਿਕਾਸ ਸਿਖ਼ਲਾਈ ‘ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ ਕਿਉਂਕਿ ਬਾਬਾ ਜੀ ਵੱਲੋਂ ਦਰਸਾਏ ਰਸਤੇ ‘ਤੇ ਚੱਲਦਿਆਂ ਹੁਨਰਮੰਦ ਹੋ ਕੇ ਦੇਸ਼ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਨਰ ਵਿਕਾਸ ਸਿਖ਼ਲਾਈ ‘ਤੇ ਦਿੱਤੇ ਜਾ ਰਹੇ ਜ਼ੋਰ ਨਾਲ ਨੌਜਵਾਨਾਂ ਦਾ ਭਵਿੱਖ ਸੰਵਾਰਿਆ ਜਾਵੇਗਾ ਤਾਂ ਜੋ ਇਹ ਵਧੀਆ, ਇੱਜ਼ਤ ਵਾਲਾ ਅਤੇ ਸੁਰੱਖਿਅਤ ਜੀਵਨ ਮਾਣ ਸਕਣ। ਹਰ ਵਰਗ ਦੇ ਲੋਕਾਂ ਨੂੰ ਬਾਬਾ ਵਿਸ਼ਵਕਰਮਾ ਜੀ ਵੱਲੋਂ ਦਰਸਾਏ ਹੋਏ ਰਸਤੇ ‘ਤੇ ਚੱਲਣ ਦੀ ਅਪੀਲ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰ. ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਨੌਜਵਾਨ ਵਰਗ ਨੂੰ ਕਿਸੇ ਨਾ ਕਿਸੇ ਤਰੀਕੇ ਕਿੱਤਾਮੁੱਖੀ ਅਤੇ ਤਕਨੀਕੀ ਸਿੱਖਿਆ ਮੁਹੱਈਆ ਕਰਵਾਈ ਜਾਵੇ। ਉਨ•ਾਂ ਜ਼ਿਲ•ਾ ਲੁਧਿਆਣਾ ਦਾ ਵਰਨਣ ਕਰਦਿਆਂ ਕਿਹਾ ਕਿ ਇਥੇ ਪੰਜਾਬ ਸਰਕਾਰ ਵੱਲੋਂ ਇੱਕ ਬਹੁਪੱਖੀ ਹੁਨਰ ਵਿਕਾਸ ਕੇਂਦਰ ਦੇ ਨਾਲ-ਨਾਲ ਹੋਰ ਕਈ ਹੁਨਰ ਵਿਕਾਸ ਕੇਂਦਰ ਖੋਲ•ੇ ਗਏ ਹਨ, ਜਿਨ•ਾਂ ਦਾ ਭਵਿੱਖ ਵਿੱਚ ਬਹੁਤ ਲਾਭ ਮਿਲੇਗਾ। ਉਨ•ਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿੱਤਾਮੁੱਖੀ ਸਿਖ਼ਲਾਈ ਲੈ ਕੇ ਆਪਣੇ ਪੈਰ•ਾਂ ‘ਤੇ ਖੁਦ ਖੜੇ ਹੋਣ ਅਤੇ ਦੇਸ਼ ਨੂੰ ਵਿਕਸਿਤ ਦੇਸ਼ਾਂ ਦੀ ਸੂਚੀ ਵਿੱਚ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ।
ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਮੱਧਮ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ ਨੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਆਸ਼ੂ ਰਾਹੀਂ ਪੰਜਾਬ ਸਰਕਾਰ ਮੂਹਰੇ ਮੰਗ ਰੱਖੀ ਕਿ ਲੁਧਿਆਣਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੀ ਯਾਦ ਵਿੱਚ ਉਸਾਰੇ ਜਾ ਰਹੇ ਵਿਸ਼ਵਕਰਮਾ ਭਵਨ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਉਨ•ਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ•ਾਂ ਨੇ ਲਗਾਤਾਰ ਦੂਜੇ ਸਾਲ ਲੁਧਿਆਣਾ ਦੇ ਪ੍ਰਾਚੀਨ ਵਿਸ਼ਵਕਰਮਾ ਮੰਦਿਰ ਨੂੰ ਇਸ ਰਾਜ ਪੱਧਰੀ ਸਮਾਗਮ ਨੂੰ ਕਰਾਉਣ ਲਈ ਚੁਣਿਆ ਹੈ। ਇਸ ਮੌਕੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ ਗਈ।
ਇਸ ਮੌਕੇ ਸ੍ਰ. ਅਵਤਾਰ ਸਿੰਘ ਭੋਗਲ, ਸ੍ਰ. ਸੁਰਜੀਤ ਸਿੰਘ ਚੱਗਰ, ਸ੍ਰ. ਪਰਮਜੀਤ ਸਿੰਘ ਪਲਾਹਾ, ਸ੍ਰ. ਸੁਰਿੰਦਰ ਸਿੰਘ ਪਨੇਸਰ, ਸ੍ਰ. ਸੁਰਜੀਤ ਸਿੰਘ ਲੋਟੇ, ਸ੍ਰ. ਮਨਮੋਹਨ ਸਿੰਘ ਚੱਗਰ, ਸ੍ਰ. ਇੰਦਰਜੀਤ ਸਿੰਘ ਸੋਹਲ, ਸ੍ਰ. ਅਮਰਜੀਤ ਸਿੰਘ ਡਿੰਪਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਬੈਕਫਿੰਕੋ ਦੇ ਉੱਪ ਚੇਅਰਮੈਨ ਮੁਹੰਮਦ ਗੁਲਾਬ, ਭਾਵਾਧਸ ਆਗੂ ਸ੍ਰੀ ਨਰੇਸ਼ ਧੀਂਗਾਨ, ਇਕਬਾਲ ਸਿੰਘ ਸੋਨੂੰ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰ. ਕੁਲਵੰਤ ਸਿੱਘ ਸਿੱਧੂ, ਸ੍ਰੀ ਰਣਜੀਤ ਕੁਮਾਰ ਸੱਲ• ਮੰਦਰ ਕਮੇਟੀ ਪ੍ਰਧਾਨ, ਸ੍ਰੀ ਅਸ਼ੀਸ਼ ਸੱਲ• ਅਤੇ ਹੋਰ ਵੀ ਹਾਜ਼ਰ ਸਨ।